ਅਮਰੀਕਾ ‘ਚ ਇੱਕ ਵਾਰ ਫਿਰ ਹੋਈ ਗੋਲੀਬਾਰੀ, 1 ਦੀ ਮੌਤ, ਕਈ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਵਾਰ ਫਿਰ ਮਿਸ਼ੀਗਨ ਸਟੇਟ ਯੂਨੀਵਰਸਿਟੀ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਗੋਲੀਬਾਰੀ ਦੌਰਾਨ 1 ਦੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਅਧਿਕਾਰੀ ਨੇ ਕਿਹਾ ਕਿ ਕੈਂਪਸ 'ਚ ਗੋਲੀਆਂ ਚਲਾਈਆਂ ਗਈਆਂ ਹਨ। ਜਿਸ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਗੋਲੀਬਾਰੀ ਤੋਂ ਬਾਅਦ ਆਸਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ , ਹਾਲਾਂਕਿ ਪੁਲਿਸ ਟੀਮ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।