ਵਿਆਹ ਸਮਾਰੋਹ ਦੌਰਾਨ ਹੋਇਆ ਹੰਗਾਮਾ, ਚੱਲੀਆਂ ਇੱਟਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਵਿਆਹ ਸਮਾਰੋਹ 'ਚ 2 ਧਿਰਾਂ ਦੀ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਕੁਝ ਨੌਜਵਾਨਾਂ ਨੇ ਦੂਜੀ ਧਿਰ 'ਤੇ ਇੱਟਾਂ ਨਾਲ ਹਮਲਾ ਕਰ ਦਿੱਤਾ। ਜਖ਼ਮੀ ਨੌਜਵਾਨ ਜਗਤਾਰ ਸਿੰਘ ਨੇ ਦੱਸਿਆ ਕਿ ਸਾਡੇ ਮੁਹੱਲੇ ਵਿੱਚ ਇੱਕ ਕੁੜੀ ਦਾ ਵਿਆਹ ਸੀ ਤੇ ਇਸ ਦੌਰਾਨ ਕੁਝ ਲੋਕਾਂ ਦੀ ਆਪਸ ਵਿੱਚ ਬਹਿਸ ਹੋ ਗਈ। ਜਦੋ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਕਈ ਲੋਕ ਜਖ਼ਮੀ ਹੋਏ ਹਨ। ਜਿਨ੍ਹਾਂ ਨੂੰ ਮੌਕੇ 'ਤੇ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ । ਇਸ ਹਮਲੇ ਵਿੱਚ ਕਈ ਲੋਕਾਂ ਦੇ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ । ਜਦੋ ਨੌਜਵਾਨਾਂ ਨੇ ਇੱਟਾਂ ਨਾਲ ਹਮਲਾ ਕੀਤਾ ਤਾਂ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ । ਇਹ ਸਾਰੀ ਘਟਨਾ CCTV 'ਚ ਕੈਦ ਹੋ ਗਈ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।