ਪੰਜਾਬ ‘ਚ ਇਨ੍ਹਾਂ ਤਾਰੀਖ਼ਾਂ ਨੂੰ ਹੋਵੇਗੀ ਭਾਰੀ ਬਰਸਾਤ, ਇੱਕ ਵਾਰ ਫਿਰ ਅਲਰਟ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਉਣ ਵਾਲੇ ਕੁਝ ਦਿਨ ਤੱਕ ਫਿਰ ਭਾਰੀ ਬਰਸਾਤ ਹੋ ਸਕਦੀ ਹੈ। ਇਸ ਕਾਰਨ ਮੌਸਮ ਵਿਭਾਗ ਵੱਲੋ ਫਿਰ ਯੈਲੋ ਅਲਰਟ ਜਾਰੀ ਕੀਤਾ ਗਿਆ , ਉੱਥੇ ਹੀ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮਾਹਿਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਦਕਿ ਕਈ ਜ਼ਿਲ੍ਹਿਆਂ 'ਚ ਲੋਕਾਂ ਨੂੰ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਿਰਾਂ ਵਲੋਂ 3 ਅਗਸਤ ਨੂੰ ਜ਼ਿਆਦਾ ਮੀਂਹ ਪੈਣ ਨੂੰ ਲੈ ਕੇ ਚੇਤਾਵਨੀ ਦਿੱਤੀ ਗਈ । ਮੌਸਮ ਵਿਭਾਗ ਅਨੁਸਾਰ ਨਵਾਂਸ਼ਹਿਰ ,ਪਠਾਨਕੋਟ, ਅੰਮ੍ਰਿਤਸਰ ,ਜਲੰਧਰ ,ਮੋਗਾ 'ਚ ਅੱਜ ਸ਼ਾਮ ਤੱਕ ਭਾਰੀ ਬਰਸਾਤ ਹੋ ਸਕਦੀ ਹੈ ,ਜਦਕਿ ਪੰਜਾਬ ਦੇ ਹਿੱਸਿਆਂ 'ਚ ਦਰਮਿਆਨੀ ਮੀਂਹ ਪਵੇਗਾ । ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੇਗੀ।