ਪੰਜਾਬ ‘ਚ ਹੋਵੇਗੀ ਭਾਰੀ ਬਾਰਿਸ਼, ਚੱਲਣਗੀਆਂ ਤੇਜ਼ ਹਵਾਵਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਇਸ ਵਾਰ ਮੌਸਮ ਨੇ 10 ਸਾਲਾਂ ਦੇ ਰਿਕਾਰਡ ਨੂੰ ਬਦਲ ਕੇ ਨਵਾਂ ਰਿਕਾਰਡ ਬਣਾਇਆ ਹੈ। ਦੱਸਿਆ ਜਾ ਰਿਹਾ ਪੰਜਾਬ 'ਚ 30 ਅਪ੍ਰੈਲ ਤੱਕ ਬਾਰਿਸ਼ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ, ਜਦਕਿ ਬਦਲੇ ਮੌਸਮ ਦਾ ਅਸਰ 2 ਮਈ ਤੱਕ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਜਲੰਧਰ ,ਅੰਮ੍ਰਿਤਸਰ, ਮੋਗਾ ਸਮੇਤ ਕਈ ਇਲਾਕਿਆਂ ਵਿੱਚ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ, ਉੱਥੇ ਹੀ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਸਮੇ ਬਾਰਿਸ਼ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਵਲੋਂ ਖ਼ਰਾਬ ਮੌਸਮ ਨੂੰ ਦੇਖਦੇ ਹੋਏ ਕਿਸਾਨਾਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ ।