ਪੰਜਾਬ ਦੇ ਹਰ ਜ਼ਿਲ੍ਹੇ ’ਚ ਹੋਵੇਗਾ ਇਕ ਮੁੱਖ ਮੰਤਰੀ ਦਫ਼ਤਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਹੋਰ ਮਹੱਤਵਪੂਰਣ ਕਦਮ ਚੁੱਕਦੇ ਹੋਏ ਪੰਜਾਬ ਦੇ ਹਰ ਜ਼ਿਲ੍ਹੇ ’ਚ ਇਕ ਮੁੱਖ ਮੰਤਰੀ ਦਫ਼ਤਰ ਬਣਾਉਣ ਦਾ ਫ਼ੈਸਲਾ ਲਿਆ ਹੈ। ਇਸ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਲੋਕ ਜਦੋਂ ਚੰਡੀਗੜ੍ਹ ਆਪਣੀਆਂ ਸ਼ਿਕਾਇਤਾਂ ਲੈ ਕੇ ਜਾਂਦੇ ਹਨ ਜਾਂ ਸਰਕਾਰੀ ਕੰਮ-ਕਾਜ ਲਈ ਜਾਂਦੇ ਹਨ ਤਾਂ ਉਨ੍ਹਾਂ ਦਾ ਸਮਾਂ ਤਾਂ ਖ਼ਰਾਬ ਹੁੰਦਾ ਹੀ ਹੈ, ਨਾਲ ਹੀ ਲੋਕਾਂ ’ਤੇ ਆਰਥਿਕ ਬੋਝ ਵੀ ਪੈਂਦਾ ਹੈ। ਇਸ ਨੂੰ ਵੇਖਦੇ ਹੋਏ ਭਗਵੰਤ ਮਾਨ ਨੇ ਸੂਬੇ ’ਚ ਸਰਕਾਰ ਨੂੰ ਡਿਜੀਟਲ ਤਰੀਕੇ ਨਾਲ ਚਲਾਉਣ ਦਾ ਫ਼ੈਸਲਾ ਲਿਆ ਹੈ, ਤਾਂ ਕਿ ਲੋਕਾਂ ਦੀਆਂ ਸ਼ਿਕਾਇਤਾਂ ਸਿੱਧੀਆਂ ਚੰਡੀਗੜ੍ਹ ਪਹੁੰਚ ਜਾਇਆ ਕਰਨ।

ਮੁੱਖ ਮੰਤਰੀ ਦਾ ਮੰਨਣਾ ਹੈ ਕਿ ਜ਼ਿਲ੍ਹਾ ਪੱਧਰ ’ਤੇ ਖੋਲ੍ਹੇ ਜਾਣ ਵਾਲੇ ਇਨ੍ਹਾਂ ਦਫ਼ਤਰਾਂ ’ਚ ਇਕ ਨੋਡਲ ਅਫ਼ਸਰ ਬੈਠੇਗਾ, ਜਿੱਥੇ ਕਿਸੇ ਵਿਅਕਤੀ ਦੀ ਸ਼ਿਕਾਇਤ ਜਾਂ ਉਸ ਦੇ ਕੰਮ-ਕਾਜ ਨੂੰ ਲੈ ਕੇ ਕੰਪਿਊਟਰ ’ਤੇ ਐਂਟਰੀ ਕਰ ਕੇ ਉਸ ਨੂੰ ਰਸੀਦ ਦਿੱਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਇਹ ਅਹਿਸਾਸ ਹੋਵੇਗਾ ਕਿ ਉਨ੍ਹਾਂ ਦੀ ਅਰਜ਼ੀ ’ਤੇ ਸਰਕਾਰ ਗੌਰ ਕਰ ਰਹੀ ਹੈ।

More News

NRI Post
..
NRI Post
..
NRI Post
..