ਬਾਲੀਵੁੱਡ ਅਦਾਕਾਰਾ ਸੋਨਮ ਕਪੂਰ-ਆਨੰਦ ਆਹੂਜਾ ਦੇ ਘਰ ਚੋਰਾਂ ਨੇ 1.41 ਕਰੋੜ ਰੁਪਏ ਦੀ ਕੀਤੀ ਚੋਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਸ ਦੇ ਪਤੀ ਆਨੰਦ ਆਹੂਜਾ ਦੇ ਦਿੱਲੀ ਸਥਿਤ ਘਰੋਂ ਕਰੋੜਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੋਨਮ ਦੇ ਨਵੀਂ ਦਿੱਲੀ ਸਥਿਤ ਘਰ ਤੋਂ ਚੋਰਾਂ ਨੇ 1.41 ਕਰੋੜ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ।

ਦੱਸ ਦੋਈਏ ਕਿ ਸੋਨਮ ਕਪੂਰ ਇਨ੍ਹੀਂ ਦਿਨੀਂ ਗਰਭਵਤੀ ਹੈ ਅਤੇ ਆਪਣੀ ਪ੍ਰੈਗਨੈਂਸੀ ਪੀਰੀਅਡ ਦਾ ਆਨੰਦ ਮਾਣ ਰਹੀ ਹੈ। ਹਾਲਾਂਕਿ ਇਸ ਖੁਸ਼ੀ ਦੇ ਵਿਚਕਾਰ ਚੋਰਾਂ ਨੇ ਸੋਨਮ ਕਪੂਰ ਅਤੇ ਆਨੰਦ ਆਹੂਜਾ ਦੇ ਘਰ ਦਾ ਸਫਾਇਆ ਕਰ ਦਿੱਤਾ ਹੈ। ਚੋਰਾਂ ਨੇ ਸੋਨਮ ਕਪੂਰ ਦੇ ਘਰ 'ਚ ਦਾਖਲ ਹੋ ਕੇ ਕਰੋੜਾਂ ਦੇ ਗਹਿਣਿਆਂ ਸਮੇਤ ਨਕਦੀ 'ਤੇ ਹੱਥ-ਪੈਰ ਮਾਰਿਆ ਹੈ।

ਇਸ ਮਾਮਲੇ ਸਬੰਧੀ ਸੋਨਮ ਦੀ ਸੱਸ ਨੇ ਤੁਗਲਕ ਰੋਡ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ ਅਤੇ ਇਸ ਪੂਰੇ ਮਾਮਲੇ ਦੀ ਉਨ੍ਹਾਂ ਦੇ ਸਟਾਫ਼ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਦਿੱਲੀ ਪੁਲਿਸ ਨੇ ਵੀ ਚੋਰਾਂ ਨੂੰ ਫੜਨ ਲਈ ਟੀਮ ਬਣਾਈ ਹੈ।