ਕੋਰੋਨਾ ਵੈਕਸੀਨ ਨੂੰ ਲੈ ਕੇ ਸਰਕਾਰ ਨੇ 35 ਹਜ਼ਾਰ ਕਰੋੜ ਦੇ ਫ਼ੰਡ ਦਾ ਕੀਤਾ ਐਲਾਨ

by vikramsehajpal

ਦਿੱਲੀ (ਦੇਵ ਇੰਦਰਜੀਤ): ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਕੇਂਦਰੀ ਬਜਟ ਪੇਸ਼ ਕੀਤਾ ਹੈ ਅਤੇ ਇਸ ਦੇ ਸ਼ੁਰੂਆਤੀ ਮਿੰਟਾਂ ਵਿੱਚ ਹੀ ਕੋਰੋਨਾ ਵੈਕਸੀਨ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦਾ ਅਸਰ ਦੁਨੀਆ ਭਰ 'ਤੇ ਪਿਆ ਹੈ ਅਤੇ ਭਾਰਤ ਨੇ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ ਕਦਮ ਚੁੱਕੇ ਹਨ । ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਕੋਰੋਨਾ ਟੀਕਾਕਰਨ ਲਈ 35,000 ਕਰੋੜ ਰੁਪਏ ਰੱਖੇ ਗਏ ਹਨ।

ਦੱਸਣਯੋਗ ਹੈ ਕੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਨੇ ਸਿਹਤ ਅਤੇ ਸਿਹਤ ਸੰਭਾਲ ਖੇਤਰ ਲਈ ਬਜਟ ਨੂੰ 94 ਹਜ਼ਾਰ ਕਰੋੜ ਰੁਪਏ ਤੋਂ ਵਧਾ ਕੇ 2.38 ਲੱਖ ਕਰੋੜ ਰੁਪਏ ਕਰ ਦਿੱਤਾ ਹੈ ਅਤੇ ਇਸ ਦੇ ਜ਼ਰੀਏ ਦੇਸ਼ ਦੇ ਸਾਰੇ ਲੋਕਾਂ ਨੂੰ ਉੱਤਮ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ।