ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਨੇ ਦਿੱਤਾ ਇਹ ਮਾਣ

by jaskamal

ਨਿਊਜ਼ ਡੈਸਕ : ਚੰਡੀਗੜ੍ਹ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਦੇਸ਼ ਦੇ ਸਰਵੋਤਮ ਹਵਾਈ ਅੱਡੇ ਦੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ ਹੈ। ਸ਼ੁਕਰਵਾਰ ਨੂੰ ਇਹ ਐਲਾਨ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਨੇ ਕੀਤਾ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਪਿਛਲੇ 4 ਸਾਲਾਂ ਤੋਂ ਲਗਾਤਾਰ ਏਸ਼ੀਆ ਪੈਸੀਫਿਕ ਬੈਸਟ ਏਅਰਪੋਰਟ ਅਵਾਰਡ ਜਿੱਤ ਰਿਹਾ ਹੈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸਾਰੇ ਖੇਤਰਾਂ ਵਿੱਚ ਵਧੀਆ ਕੰਮ ਕਰਨ ਨੂੰ ਧਿਆਨ ਵਿੱਚ ਰੱਖਦਿਆਂ ਅੰਕ ਦਿੱਤੇ ਗਏ। ਇਹ ਐਵਾਰਡ ਸਾਰੀਆਂ ਸ਼੍ਰੇਣੀਆਂ ਵਿੱਚ ਬਿਹਤਰੀਨ ਕਾਰਗੁਜ਼ਾਰੀ ਦੇ ਆਧਾਰ ’ਤੇ ਦਿੱਤਾ ਗਿਆ। ਏਅਰਪੋਰਟ ਦੇ ਸੀ.ਈ.ਓ. ਰਾਕੇਸ਼ ਦਾਂਬਲਾ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਇਸ ਸਮੇਂ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੁੱਲ 45 ਉਡਾਣਾਂ ਉਡਾਣ ਭਰ ਰਹੀਆਂ ਹਨ।

ਏਅਰਪੋਰਟ ਦੇ ਸੀਈਓ ਨੇ ਦੱਸਿਆ ਕਿ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਕਰੀਬ 250 ਹਵਾਈ ਅੱਡਿਆਂ ਦਾ ਸਰਵੇਖਣ ਕੀਤਾ ਗਿਆ ਸੀ। ਇਸ ਵਿੱਚ ਯਾਤਰੀ ਨਾਲ ਸਿੱਧਾ ਸੰਵਾਦ ਕੀਤਾ ਜਾਂਦਾ ਹੈ। ਇਹ ਸਰਵੇਖਣ ਸਫ਼ਾਈ, ਸਹੂਲਤਾਂ, ਪਾਰਕਿੰਗ ਪ੍ਰਬੰਧ, ਜਾਣ ਦਾ ਸਮਾਂ ਅਤੇ ਹੋਰ ਕਈ ਪਹਿਲੂਆਂ ਦੇ ਆਧਾਰ 'ਤੇ ਕੀਤਾ ਜਾਂਦਾ ਹੈ। ਇਸ ਆਧਾਰ 'ਤੇ ਏਅਰਪੋਰਟ ਨੂੰ ਪੁਆਇੰਟ ਦਿੱਤੇ ਜਾਂਦੇ ਹਨ, ਜਿਸ 'ਚ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੂੰ ਸਭ ਤੋਂ ਜ਼ਿਆਦਾ ਅੰਕ ਮਿਲੇ ਹਨ।