ਗੁਰੂਦੁਆਰਾ ਸਾਹਿਬ ਮੱਥਾ ਟੇਕ ਕੇ ਘਰ ਜਾ ਰਹੇ ਭੈਣ- ਭਰਾ ਨਾਲ ਵਾਪਰਿਆ ਇਹ ਭਾਣਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨੰਗਲ ਤੋਂ ਮਦੰਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭੈਣ -ਭਰਾ ਨਾਲ ਭਿਆਨਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ 11 ਸਾਲਾਂ ਬਲਰਾਮ ਸਿੰਘ ਆਪਣੀ 18 ਸਾਲਾਂ ਭੈਣ ਨਾਲ ਗੁਰੂਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਵਾਪਸ ਜਾ ਰਿਹਾ ਸੀ ।ਇਸ ਦੌਰਾਨ ਅਚਾਨਕ ਇੱਕ ਟਰੱਕ ਨੇ ਉਨ੍ਹਾਂ ਦੀ ਐਕਟਿਵਾ ਨੂੰ ਭਿਆਨਕ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਬਲਰਾਮ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਭੈਣ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਜਿਸ ਨੂੰ ਇਲਾਜ਼ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ।ਇਸ ਘਟਨਾ ਨਾਲ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਜਦਕਿ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ । ਸੰਸਕਾਰ ਕਰਨ ਤੋਂ ਪਹਿਲਾਂ ਪਿੰਡ ਵਾਸੀਆਂ ਨੇ ਸੜਕ ਤੇ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ ।ਉਨ੍ਹਾਂ ਨੇ ਕਿਹਾ ਫਲਾਈਓਵਰ ਦਾ ਕੰਮ ਜਲਦ ਤੋਂ ਜਦਲ ਖ਼ਤਮ ਕੀਤਾ ਜਾਵੇ ਤਾਂ ਜੋ ਹੋਰ ਕਿਸੇ ਦੀ ਜਾਨ ਨਾ ਜਾਵੇ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।

More News

NRI Post
..
NRI Post
..
NRI Post
..