ਦੋਸ਼ੀ ਨੂੰ ਫੜਨ ਗਈ ਮਹਿਲਾ ਸਬ- ਇੰਸਪੈਕਟਰ ਨਾਲ ਕੀਤਾ ਇਹ ਕਾਂਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ,ਜਿੱਥੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਟੀਮ ਵਲੋਂ ਕੀਤੀ ਜਾ ਰਹੀ ਡਿਊਟੀ ਵਿੱਚ ਰੁਕਾਵਟ ਪਾਉਣ ਲਈ ਮਹਿਲਾ ਸਬ ਇੰਸਪੈਕਟਰ ਸੁਨੀਤਾ ਤੇ ਪੁਲਿਸ ਅਧਿਕਾਰੀਆਂ ਦੀ ਵਰਦੀ ਨੂੰ ਹੱਥ ਪਾਉਣ ਦੇ ਮਾਮਲੇ ਵਿੱਚ 3 ਮਹਿਲਾਵਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਵਾਸੀ ਪਿੰਡ ਬਹੂ ਜਿਸ ਦੇ ਖ਼ਿਲਾਫ਼ ਮਾਮਲਾ ਦਰਜ਼ ਹੈ ,ਜਦੋ ਗ੍ਰਿਫ਼ਤਾਰੀ ਲਈ ਸਬ ਇੰਸਪੈਕਟਰ ਸੁਨੀਤਾ ਪੁਲਿਸ ਟੀਮ ਸਮੇਤ ਦੋਸ਼ੀ ਦੇ ਘਰ ਪਹੁੰਚੀ , ਜਿੱਥੇ ਘਰ ਵਿੱਚ ਮੌਜੂਦ ਦੋਸ਼ੀ ਦੇ ਰਿਸ਼ਤੇਦਾਰਾਂ ਨੇ ਪੁਲਿਸ ਦੀ ਕਾਰਵਾਈ ਵਿੱਚ ਰੁਕਾਵਟ ਪਾਈ ।ਇਸ ਦੌਰਾਨ ਦੋਸ਼ੀਆਂ ਵਲੋਂ ਮਹਿਲਾ ਸਬ ਇੰਸਪੈਕਟਰ ਤੇ ਹੋਰ ਪੁਲਿਸ ਅਧਿਕਾਰੀਆਂ ਦੀਆਂ ਵਰਦੀ ਨੂੰ ਹੱਥ ਪਾਇਆ ਗਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।