ਇਸ ਕਰਕੇ ਵੱਧ ਰਹੀਆਂ ਹਨ ਤੇਲ ਦੀਆਂ ਕੀਮਤਾਂ

by

ਵੈੱਬ ਡੈਸਕ (ਵਿਕਰਮ ਸਹਿਜਪਾਲ) : ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਮਹੀਨੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਇਹ ਵਾਧਾ ਸਭ ਤੋਂ ਵੱਧ ਹੈ।ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਧਣ ਨਾਲ ਪੈਟਰੋਲ ਦੇ ਰੇਟ ਵਿੱਚ 7 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 6 ਪੈਸੇ ਦਾ ਵਾਧਾ ਦਰਜ ਹੋਇਆ ਹੈ।


ਇੰਡੀਅਨ ਆਇਲ ਦੀ ਵੈੱਬਸਾਇਟ ਮੁਤਾਬਕ ਦਿੱਲੀ 70.12, ਮੁੰਬਈ 75.82, ਚੇਨੱਈ 72.84 ਅਤੇ ਕਲਕੱਤਾ 72.38 ਵਿੱਚ ਪੈਟਰੋਲ ਦੀਆਂ ਕੀਮਤਾਂ ਪ੍ਰਤੀ ਲਿਟਰ ਹੋ ਗਈਆਂ ਹਨ। ਉੱਥੇ ਹੀ ਇਨ੍ਹਾਂ ਮਹਾਂਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਧ ਕੇ ਲੜੀਵਾਰ 63.95 ਰੁਪਏ, 67.05 ਰੁਪਏ, 67.64 ਰੁਪਏ 65.87 ਅਤੇ ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

More News

NRI Post
..
NRI Post
..
NRI Post
..