ਹਾਰ ਤੋਂ ਬਾਅਦ ਕਪਤਾਨ ਕੋਹਲੀ ਨੇ ਦਿੱਤਾ ਇਹ ਬਿਆਨ

by mediateam

ਬੈਂਗਲੁਰੂ — ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਜਿਸ 'ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀ-20 ਸੀਰੀਜ਼ 1-1 ਨਾਲ ਬਰਾਬਰ ਰਹੀ। ਮੈਚ ਹਾਰਨ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨਰਾਜ਼ ਦਿਖੇ। ਕੋਹਲੀ ਨੇ ਇਸ ਹਾਰ ਤੋਂ ਬਾਅਦ ਕਿਹਾ ਕਿ ਇਹ ਉਹ ਚੀਜ ਹੈ ਜੋ ਅਸੀਂ ਕਰਨਾ ਚਾਹੁੰਦੇ ਸੀ। ਟੀ-20 ਕ੍ਰਿਕਟ 'ਚ ਚਿੰਨਾਸਵਾਮੀ ਸਟੇਡੀਅਮ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣਨ ਵਾਲੇ ਵਿਰਾਟ ਕੋਹਲੀ ਪਹਿਲੇ ਕਪਤਾਨ ਬਣ ਗਏ ਹਨ। ਚਿੰਨਾਸਵਾਮੀ ਦੀ ਪਿੱਚ 'ਤੇ ਦੌੜਾਂ ਦਾ ਪਿੱਛਾ ਕਰਨ ਦੇ ਲਈ ਵਧੀਆ ਮੰਨਿਆ ਜਾਂਦਾ ਹੈ ਪਰ ਫਿਰ ਵੀ ਵਿਰਾਟ ਨੇ ਇਸ ਤਰ੍ਹਾ ਕੀਤਾ। ਭਾਰਤੀ ਟੀਮ 20 ਓਵਰਾਂ 'ਚ 9 ਵਿਕਟਾਂ 'ਤੇ ਸਿਰਫ 134 ਦੌੜਾਂ ਹੀ ਬਣਾਈਆਂ ਪਰ ਭਾਰਤ ਨੂੰ 9 ਵਿਕਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ।

ਮੈਚ ਤੋਂ ਬਾਅਦ ਭਾਰਤੀ ਕਪਤਾਨ ਨੇ ਕਿਹਾ ਅਸੀਂ ਟੀਚੇ ਦਾ ਪਿੱਛਾ ਕਰਨ 'ਚ ਮਾਹਿਰ ਹਾਂ ਪਰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੱਡਾ ਸਕੋਰ ਬਣਾਉਣ 'ਚ ਸਾਨੂੰ ਪ੍ਰੇਸ਼ਾਨੀ ਹੁੰਦੀ ਹੈ। ਭਾਰਤ ਨੂੰ ਆਪਣੇ ਕੰਫਰਟ ਜੋਨ ਤੋਂ ਬਾਹਰ ਆਉਣ ਦੀ ਜ਼ਰੂਰਤ ਹੈ। ਵਿਰਾਟ ਨੇ ਕਿਹਾ ਕਿ ਇਹ ਉਹ ਚੀਜ਼ ਹੈ ਜੋ ਅਸੀਂ ਕਰਨਾ ਚਾਹੁੰਦੇ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।