ਆਮ ਆਦਮੀ ਪਾਰਟੀ ਦਾ ਇਹ ਦਿੱਗਜ ਆਗੂ ਸ਼੍ਰੋਮਣੀ ਕਮੇਟੀ ‘ਚ ਹੋਇਆ ਸ਼ਾਮਲ

by jaskamal

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਹੁਲਾਰਾ ਮਿਲਿਆ ਹੈ।

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਕੇਸ਼ ਕੁਮਾਰ ਦੀ ਰਿਹਾਇਸ਼ ਵਿਖੇ ਜਾ ਕੇ ਸ਼੍ਰੋਮਣੀ ਅਕਾਲੀ ਦਲ 'ਚ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਏਡੀਸੀ ਵੱਖ-ਵੱਖ ਸਮਾਜ ਭਲਾਈ ਕਾਰਜਾਂ ਲਈ ਜਾਣੇ ਜਾਂਦੇ ਸਨ ਤੇ ਉਨ੍ਹਾਂ ਨੇ ਇਕ ਕਵੀ ਵਜੋਂ ਵੀ ਆਪਣਾ ਨਾਂ ਰੌਸ਼ਨ ਕੀਤਾ ਸੀ। ਇਹ ਦੱਸਦੇ ਹੋਏ ਕਿ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਦੀ ਸਹੀ ਵਰਤੋ ਕਰੇਗੀ, ਬਾਦਲ ਨੇ ਇਸ ਮੌਕੇ ਰਾਕੇਸ਼ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਰਾਕੇਸ਼ ਕੁਮਾਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨਗੇ ਤੇ ਉਨ੍ਹਾਂ ਨੇ ਉੱਤਰੀ ਹਲਕੇ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।