‘ਮਿਸ ਪੰਜਾਬਣ’ ਦੇ ਨਾਂ ‘ਤੇ ਚੱਲਦਾ ਸੀ ਇਹ ਕੰਮ; PTC ਨੈੱਟਵਰਕ ਦੇ MD ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ : ਪੰਜਾਬ ਪੁਲਿਸ ਨੇ PTC ਨੈੱਟਵਰਕ ਦੇ MD ਰਬਿੰਦਰ ਨਰਾਇਣ ਨੂੰ ਹਾਲ ਹੀ 'ਚ 'ਮਿਸ ਪੰਜਾਬਣ' ਪ੍ਰਤੀਯੋਗਿਤਾ ਮਾਮਲੇ 'ਚ ਇਕ ਪ੍ਰਤੀਯੋਗੀ ਵੱਲੋਂ ਦਰਜ ਕਰਵਾਈ ਗਈ ਇਕ FIR ਬਾਰੇ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਹੈ। ਉਸ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਇਕ ਹੋਟਲ ਦੇ ਕਮਰੇ 'ਚ ਬੰਦ ਕਰ ਦਿੱਤਾ ਗਿਆ ਤੇ ਪੀਟੀਸੀ ਸਟਾਫ਼ ਨੇ ਉਸ ਨਾਲ ਦੁਰਵਿਵਹਾਰ ਕੀਤਾ। ਜਾਣਕਾਰੀ ਅਨੁਸਾਰ ਇਹ ਗ੍ਰਿਫਤਾਰੀ ਪਿਛਲੇ ਦਿਨੀਂ ਮੁਹਾਲੀ ਵਿਖੇ ਦਰਜ ਹੋਏ ਮੁਕੱਦਮੇ 'ਚ ਹੋਈ ਹੈ। ਰਵਿੰਦਰ ਨਰਾਇਣ ਨੂੰ ਉਨ੍ਹਾਂ ਦੀ ਰਿਹਾਇਸ਼ ਗੁੜਗਾਉਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਇਸ ਮਾਮਲੇ 'ਚ ਇਕ ਹੋਰ ਮੁੱਖ ਦੋਸ਼ੀ ਲੜਕੀ ਜੋ ਇਕ ਮਿਸ ਪੰਜਾਬਣ ਦੇ ਨਾਂ 'ਤੇ ਭੋਲੀਆਂ ਭਾਲੀਆਂ ਲੜਕੀਆਂ ਨੂੰ ਗਲਤ ਧੰਦੇ 'ਚ ਧਕੇਲ ਦੀ ਸੀ।

ਸੂਤਰਾਂ ਅਨੁਸਾਰ ਦਰਜ ਹੋਏ ਮੁਕੱਦਮੇ 'ਚ ਇਕ ਸ਼ਿਕਾਇਤਕਰਤਾ ਲੜਕੀ ਨੇ ਦੋਸ਼ ਲਾਏ ਸਨ ਕਿ ਪੀਟੀਸੀ ਚੈਨਲ ਦੇ ਮਿਸ ਪੰਜਾਬਣ ਦੇ ਨਾਂ 'ਤੇ ਲੜਕੀਆਂ ਬੁਲਾਈਆਂ ਜਾਂਦੀਆਂ ਸਨ ਤੇ ਹੋਟਲਾਂ 'ਚ ਰੱਖਿਆ ਜਾਂਦਾ ਸੀ, ਜਿਥੇ ਕਿ ਉਨ੍ਹਾਂ ਨੂੰ ਵੱਡੇ ਵੱਡੇ ਲੋਕਾਂ ਅੱਗੇ ਪੇਸ਼ ਕੀਤਾ ਜਾਂਦਾ ਸੀ। ਹੁਣ ਇਹ ਦੇਖਣਾ ਹੋਵੇਗਾ ਕਿ ਇਸ ਸੈਕਸ ਰੈਕੇਟ ਵਿੱਚ ਕਿਹੜੇ ਕਿਹੜੇ ਵੱਡੇ ਨੇਤਾ ਤੇ ਵੱਡੇ ਅਧਿਕਾਰੀ ਫਸਦੇ ਹਨ।

ਇਸ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਪੀਟੀਸੀ ਨੈੱਟਵਰਕ ਦੇ ਬੁਲਾਰੇ ਨੇ ਕਿਹਾ, "ਇਹ ਇੱਕ ਰਾਜਨੀਤੀ ਤੋਂ ਪ੍ਰੇਰਿਤ ਕਦਮ ਹੈ। ਇਸ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਪਹਿਲਾਂ ਹੀ ਸਾਡੇ ਐਮਡੀ ਰਬਿੰਦਰ ਨਾਰਾਇਣ ਦੇ ਬਿਆਨ ਦਰਜ ਕਰ ਚੁੱਕੀ ਹੈ। ਉਨ੍ਹਾਂ ਨੇ ਜਾਂਚ ਵਿੱਚ ਸਹਿਯੋਗ ਦਿੱਤਾ ਹੈ। ਇਸ ਤੋਂ ਇਲਾਵਾ ਮੁੱਖ ਮੁਲਜ਼ਮ ਨੈਨਸੀ ਘੁੰਮਣ ਤੇ ਭੁਪਿੰਦਰ ਸਿੰਘ ਦਾ ਪੀਟੀਸੀ ਨੈੱਟਵਰਕ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਕਦੇ ਵੀ ਸਾਡੇ ਨਾਲ ਜੁੜੇ ਨਹੀਂ ਸਨ।