ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਨਾਲ ਸੰਬੰਧਤ ਤਿੰਨ ਗੈਂਗਸਟਰ ਹਥਿਆਰਾਂ ਸਣੇ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਧਰੂਮਨ ਐੱਚ. ਨਿੰਬਾਲੇ ਆਈ.ਪੀ.ਐੱਸ ਦੀ ਅਗਵਾਈ ’ਚ ਇਕ ਠੋਸ ਇਤਲਾਹ ਤੇ ਪੁਲਿਸ ਨੇ ਕਾਰਵਾਈ ਕਰਦਿਆਂ ਸਥਾਨਕ ਸੀ.ਆਈ.ਏ ਦੀ ਇਕ ਵਿਸ਼ੇਸ਼ ਪੁਲਿਸ ਪਾਰਟੀ ਜਿਸ ਦੀ ਅਗਵਾਈ ਐੱਸ.ਆਈ ਸੂਰਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਦੀਆਂ ਕੋਸ਼ਿਸ਼ਾਂ ਸਦਕਾ ਦੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ ਜੋ ਖ਼ਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਲਈ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਇਨ੍ਹਾਂ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਨਾਮ ਗੁਰਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਕੋਟਲੀ ਸੰਘਰ ਥਾਣਾ ਬਰੀਵਾਲਾ ਅਤੇ ਸੁਧੀਰ ਭੱਟੀ ਪੁੱਤਰ ਨੰਦ ਲਾਲ ਵਾਸੀ ਚੱਕ ਖੁੱਬਣ ਥਾਣਾ ਸਦਰ ਹਨੂੰਮਾਨਗੜ੍ਹ ਹਨ। ਇਨ੍ਹਾਂ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਪਾਸੋਂ ਇਕ ਪਸਤੌਲ ਦੇਸੀ ਕੱਟਾ 315 ਬੋਰ ਸਮੇਤ ਪੰਜ ਜਿੰਦਾ ਕਾਰਤੂਤ, ਇਕ ਮੋਬਾਈਲ ਮਾਰਕਾ ਵੀਵੋ ਕੰਪਨੀ, ਇਕ ਮੋਬਾਈਲ ਮਾਰਕਾ ਓਪੋ ਕੰਪਨੀ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।

ਮੁੱਢਲੀ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਨ੍ਹਾਂ ਪਾਸੋਂ ਮਿਲੇ ਮੋਬਾਈਲਾਂ ਵਿਚ ਵਿਦੇਸ਼ੀ ਨੰਬਰ ਵੀ ਚੱਲਦੇ ਰਹੇ ਸਨ ਅਤੇ ਇਹ ਸ਼ੱਕੀ ਵਿਅਕਤੀ, ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਸਬੰਧਤ ਹਨ ਅਤੇ ਉਸਦੇ ਗਰੁੱਪ ਲਈ ਆਪਣੇ ਮੋਬਾਈਲਾਂ ਤੋਂ ਵਿਦੇਸ਼ੀ ਨੰਬਰਾਂ ਦੀ ਵਰਤੋਂ ਕਰਦੇ ਹੋਏ ਵਟਸਐਂਪ ਕਾਲਾਂ ਰਾਹੀ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਹਾਸਿਲ ਕਰਦੇ ਸਨ।

More News

NRI Post
..
NRI Post
..
NRI Post
..