ਗੋਲੀਬਾਰੀ ਦੌਰਾਨ ਤਿੰਨ ਪੁਲਿਸ ਅਧਿਕਾਰੀਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਕੈਂਟਕੀ ਸੂਬੇ 'ਚ ਇਕ ਵਿਅਕਤੀ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਤਿੰਨ ਅਧਿਕਾਰੀ ਮਾਰੇ ਗਏ ਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲਿਸ ਨੇ 49 ਸਾਲਾ ਦੋਸ਼ੀ ਲਾਂਸ ਸਟੋਰੇਜ ਨੂੰ ਹਿਰਾਸਤ 'ਚ ਲੈ ਲਿਆ।

ਪੁਲਿਸ ਟੀਮ ਵਾਰੰਟ ਦੇਣ ਲਈ ਉਸਦੇ ਘਰ ਗਈ ਸੀ। ਗੋਲੀਬਾਰੀ ਦੀ ਘਟਨਾ 'ਚ ਐਮਰਜੈਂਸੀ ਪ੍ਰਬੰਧਨ ਦਾ ਇੱਕ ਅਧਿਕਾਰੀ ਵੀ ਜ਼ਖਮੀ ਹੋ ਗਿਆ ਤੇ ਪੁਲਿਸ ਦਾ ਇੱਕ ਕੁੱਤਾ ਵੀ ਮਾਰਿਆ ਗਿਆ। ਫਲਾਇਡ ਕਾਊਂਟੀ ਦੇ ਸ਼ੈਰਿਫ ਜੌਨ ਹੰਟ ਨੇ ਦੱਸਿਆ ਕਿ ਗੋਲੀਬਾਰੀ 'ਚ ਤਿੰਨ ਪੁਲਿਸ ਅਧਿਕਾਰੀ ਮਾਰੇ ਗਏ ਤੇ ਪੰਜ ਹੋਰ ਜ਼ਖਮੀ ਹੋ ਗਏ।