ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਲਈ 13 ਏਕੜ ਦੇ ਪੰਡਾਲ ‘ਚ ਬਣਾਈਆਂ 3 ਸਟੇਜਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਹੁੰ ਚੁੱਕਣਗੇ। ਉਹ ਪੰਜਾਬ ਦੇ 17ਵੇਂ ਮੁੱਖ ਮੰਤਰੀ ਹੋਣਗੇ। ਮਾਨ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੋ ਰਿਹਾ ਹੈ। ਖਟਕੜ ਕਲਾਂ ਭਗਵੰਤ ਮਾਨ ਦੀ ਜ਼ਿੰਦਗੀ ਵਿੱਚ ਬਹੁਤ ਅਹਿਮ ਹੈ। ਉਹ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਤੋਂ ਬਹੁਤ ਪ੍ਰਭਾਵਿਤ ਹਨ। ਇੱਥੇ ਹੀ ਉਨ੍ਹਾਂ ਨੇ ਆਪਣੇ ਜੀਵਨ ਦਾ ਪਹਿਲਾ ਸਿਆਸੀ ਭਾਸ਼ਣ ਦਿੱਤਾ ਸੀ।

13 ਏਕੜ ਦੇ ਪੰਡਾਲ ‘ਚ ਬਣਾਈਆਂ ਗਈਆਂ 3 ਸਟੇਜਾਂ
ਖਟਕੜ ਕਲਾਂ 'ਚ ਕਰੀਬ 13 ਏਕੜ ਵਿੱਚ ਪੰਡਾਲ ਬਣਾਇਆ ਗਿਆ ਹੈ। ਜਿਸ ਵਿੱਚ 3 ਸਟੇਜਾਂ ਬਣਾਈਆਂ ਹਨ। ਨਵੇਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ਪਹਿਲੀ ਸਟੇਜ 'ਤੇ ਹੋਣਗੇ। ਦੂਜੇ ਨੰਬਰ 'ਤੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕੈਬਨਿਟ ਬੈਠੇਗੀ। ਤੀਜੇ ਨੰਬਰ 'ਤੇ ਪੰਜਾਬ ਦੇ ਸਾਰੇ 116 ਵਿਧਾਇਕਾਂ ਲਈ ਕੁਰਸੀ ਰੱਖੀ ਗਈ ਹੈ। ਸੁਰੱਖਿਆ ਲਈ ਕਰੀਬ 10,000 ਜਵਾਨ ਤਾਇਨਾਤ ਕੀਤੇ ਗਏ ਹਨ। ਸਹੁੰ ਚੁੱਕ ਸਮਾਗਮ 100 ਏਕੜ ਦੀ ਜਗ੍ਹਾ 'ਤੇ ਹੋ ਰਿਹਾ ਹੈ। ਜਿਸ ਵਿੱਚ 40 ਏਕੜ ਵਿੱਚ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ।