ਸੜਕ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ, ਦਰੱਖਤ ਨਾਲ ਟਕਰਾ ਕੇ ਚਕਨਾਚੂਰ ਹੋਈ ਕਾਰ…

by jaskamal

ਨਿਊਜ਼ ਡੈਸਕ (ਜਸਕਮਲ) : ਅੱਜ ਸਵੇਰੇ ਤੜਕਸਾਰ ਸੰਗਰੂਰ ਰੋਡ ’ਤੇ ਪਿੰਡ ਕਿਲਾ ਭਰੀਆਂ ਨਜ਼ਦੀਕ ਸੜਕ ਹਾਦਸੇ 'ਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਮਾੜੀ ਖਬਰ ਨਾਲ ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਤੇ ਝਾੜੋਂ ਪੱਤੀ ਦੇ ਵਸਨੀਕ ਬੇਅੰਤ ਸਿੰਘ ਪੁੱਤਰ ਗੁਰਜੀਤ ਸਿੰਘ ਕਾਰ ਰਾਹੀਂ ਕਿਸੇ ਕੰਮ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਈ।

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਤਿੰਨੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੌਜਵਾਨਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ ਹੈ।

More News

NRI Post
..
NRI Post
..
NRI Post
..