TikTok ਸਟਾਰ ਨੂਰ ਅਤੇ ਉਸ ਦੇ ਪਿਤਾ ਨੂੰ ਹੋਇਆ ਕੋਰੋਨਾ

by

ਮੋਗਾ (ਐਨ.ਆਰ.ਆਈ. ਮੀਡਿਆ) : ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। 5 ਸਾਲਾ ਟਿਕ-ਟੌਕ ਸਟਾਰ ਨੂਰ ਅਤੇ ਉਸ ਦੇ ਪਿਤਾ ਦਾ ਵੀ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੋਗਾ ਦੇ ਕੋਵਿਡ ਕੇਅਰ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ ਹੈ।

ਦੱਸ ਦਈਏ ਕਿ ਨੂਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬੰਨ੍ਹਣ ਜਾਣਾ ਸੀ। ਮੁੱਖ ਮੰਤਰੀ ਦਫ਼ਤਰ ਵੱਲੋਂ ਹਦਾਇਤਾਂ ਮੁਤਾਬਕ ਉਨ੍ਹਾਂ ਨੇ 2 ਵਾਰ ਕੋਰੋਨਾ ਟੈਸਟ ਕਰਵਾਇਆ ਅਤੇ ਉਹ ਦੋਵੇਂ ਵਾਰ ਕੋਰੋਨਾ ਪੌਜ਼ੀਟਿਵ ਪਾਏ ਗਏ। 

ਇਸ ਖ਼ਬਰ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਨੂਰ ਅਤੇ ਉਨ੍ਹਾਂ ਦੇ ਪਿਤਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰ ਨੂਰ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ।

More News

NRI Post
..
NRI Post
..
NRI Post
..