ਪਤਨੀ ਦੀ ਆਸ਼ਿਕੀ ਤੋਂ ਤੰਗ ਵਿਅਕਤੀ ਨੇ ਬੱਚਿਆਂ ਸਮੇਤ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਕਰਾਚੀ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਵਿਅਕਤੀ ਨੇ ਆਪਣੇ 2 ਬੱਚਿਆਂ ਸਮੇਤ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ । ਦੱਸਿਆ ਜਾ ਰਿਹਾ ਕਿ ਵਿਅਕਤੀ ਨੇ ਪਹਿਲੇ ਆਪਣੇ ਛੋਟੇ ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ ਤੇ ਫਿਰ ਖੁਦ ਛਲਾਂਗ ਮਾਰ ਦਿੱਤੀ। ਲੋਕਾਂ ਵਲੋਂ ਬੱਚਿਆਂ ਦੇ ਪਿਤਾ ਨੂੰ ਬਚਾ ਲਿਆ ਗਿਆ ਪਰ ਦੋਵੇ ਬੱਚੇ ਪਾਣੀ 'ਚ ਡੁੱਬ ਗਏ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਮਨੋਰਾ 'ਚ ਕਾਸ਼ਿਫ਼ ਮਸੀਹ ਵਾਸੀ ਈਸਾ ਨਗਰ ਜਿਸ ਨੂੰ ਲੋਕਾਂ ਨੇ ਬਚਾ ਲਿਆ। ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਪਤਨੀ ਦੇ ਕਿਸੇ ਹੋਰ ਨਾਲ ਪ੍ਰੇਮ ਸਬੰਧਾਂ ਤੋਂ ਪ੍ਰੇਸ਼ਾਨ ਹੋ ਗਿਆ ਸੀ। ਜਿਸ ਕਾਰਨ ਉਸ ਨੇ ਦੁੱਖੀ ਹੋ ਕੇ ਜੀਵਨ ਲੀਲਾ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ । ਪੁਲਿਸ ਨੇ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।