ਅੱਜ IPL ‘ਚ ਚੇੱਨਈ ਅਤੇ ਲਖਨਊ ਵਿਚਕਾਰ ਹੋਵੇਗਾ IPL ਮੈਚ

by jagjeetkaur

ਲਖਨਊ, 19 ਅਪ੍ਰੈਲ 2024 – ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 34ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ (LSG) ਦਾ ਸਾਹਮਣਾ ਚੇਨਈ ਸੁਪਰ ਕਿੰਗਜ਼ (CSK) ਨਾਲ ਹੋਵੇਗਾ। ਇਹ ਮੈਚ ਭਾਰਤ ਰਤਨ ਸ਼੍ਰੀ ਅਟਲ ਬਿਹਾਰੀ ਵਾਜਪਾਈ ਕ੍ਰਿਕਟ ਸਟੇਡੀਅਮ (ਇਕਾਨਾ), ਲਖਨਊ ਵਿੱਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ।

ਲਖਨਊ ਦੀ ਟੀਮ ਇਸ ਸੀਜ਼ਨ ‘ਚ 6 ‘ਚੋਂ 3 ਮੈਚ ਜਿੱਤ ਕੇ ਅੰਕ ਸੂਚੀ ‘ਚ ਪੰਜਵੇਂ ਸਥਾਨ ‘ਤੇ ਹੈ। ਉਥੇ ਹੀ ਚੇਨਈ 6 ‘ਚੋਂ 4 ਮੈਚ ਜਿੱਤ ਕੇ ਤੀਜੇ ਸਥਾਨ ‘ਤੇ ਹੈ।

ਲਖਨਊ ਸੁਪਰ ਜਾਇੰਟਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ IPL ‘ਚ ਹੁਣ ਤੱਕ 3 ਮੈਚ ਖੇਡੇ ਗਏ ਹਨ। ਦੋਵੇਂ ਟੀਮਾਂ 1-1 ਮੈਚ ਜਿੱਤ ਚੁੱਕੀਆਂ ਹਨ। ਜਦਕਿ ਇੱਕ ਮੈਚ ਬੇਨਤੀਜਾ ਰਿਹਾ ਹੈ।

More News

NRI Post
..
NRI Post
..
NRI Post
..