ਅੱਜ ਦਾ ਹੁਕਮਨਾਮਾ; ਸੋਮਵਾਰ, ੧੦ ਫੱਗਣ (ਸੰਮਤ ੫੫੩ ਨਾਨਕਸ਼ਾਹੀ)

by jaskamal

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ 

ਅਰਥ : (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥

More News

NRI Post
..
NRI Post
..
NRI Post
..