ਅੱਜ ਦਾ ਹੁਕਮਨਾਮਾ; ਐਤਵਾਰ, ੧੦ ਮਾਘ (ਸੰਮਤ ੫੫੩ ਨਾਨਕਸ਼ਾਹੀ)

by jaskamal

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

ਅਰਥ: ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ। ਜੇਹੜੇ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।

More News

NRI Post
..
NRI Post
..
NRI Post
..