ਅੱਜ ਦਾ ਹੁਕਮਨਾਮਾ; ਵੀਰਵਾਰ, ੨੭ ਫੱਗਣ (ਸੰਮਤ ੫੫੩ ਨਾਨਕਸ਼ਾਹੀ)

by jaskamal

ਗੋਂਡ ॥ ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥ ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥ ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥ ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥

ਅਰਥ : ਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ।ਰਹਾਉ। (ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ।੧।

More News

NRI Post
..
NRI Post
..
NRI Post
..