ਅੱਜ ਦਾ ਹੁਕਮਨਾਮਾ; ਮੰਗਲਵਾਰ, ੯ ਚੇਤ (ਸੰਮਤ ੫੫੪ ਨਾਨਕਸ਼ਾਹੀ)

by jaskamal

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

ਅਰਥ : (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥

More News

NRI Post
..
NRI Post
..
NRI Post
..