ਅੱਜ ਦਾ ਹੁਕਮਨਾਮਾ; ਮੰਗਲਵਾਰ, ੫ ਮਾਘ (ਸੰਮਤ ੫੫੩ ਨਾਨਕਸ਼ਾਹੀ)

by jaskamal

ਸੋਰਠਿ ਮਹਲਾ ੧ ॥ ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥

ਅਰਥ: ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥

More News

NRI Post
..
NRI Post
..
NRI Post
..