ਅੱਜ ਦਾ ਹੁਕਮਨਾਮਾ; ਬੁੱਧਵਾਰ, ੨੪ ਚੇਤ (ਸੰਮਤ ੫੫੪ ਨਾਨਕਸ਼ਾਹੀ)

by jaskamal

ਰਾਮਕਲੀ ਮਹਲਾ ੧ ॥ ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥੧॥ ਗੁਰ ਤਾਰਿ ਤਾਰਣਹਾਰਿਆ ॥ ਦੇਹਿ ਭਗਤਿ ਪੂਰਨ ਅਵਿਨਾਸੀ ਹਉ ਤੁਝ ਕਉ ਬਲਿਹਾਰਿਆ ॥੧॥ ਰਹਾਉ ॥

(ਹੇ ਗੁਰੂ!) ਮੇਰੀ ਜ਼ਿੰਦਗੀ ਦੀ ਬੇੜੀ ਪਾਪਾਂ ਨਾਲ ਭਰੀ ਹੋਈ ਹੈ, ਮਾਇਆ ਦਾ ਝੱਖੜ ਝੁੱਲ ਰਿਹਾ ਹੈ, ਮੈਨੂੰ ਡਰ ਲੱਗ ਰਿਹਾ ਹੈ ਕਿ ਕਿਤੇ (ਮੇਰੀ ਬੇੜੀ) ਡੁੱਬ ਨ ਜਾਏ। (ਚੰਗਾ ਹਾਂ ਮੰਦਾ ਹਾਂ) ਪਰਮਾਤਮਾ ਨੂੰ ਮਿਲਣ ਵਾਸਤੇ (ਪ੍ਰਭੂ ਦੇ ਚਰਨਾਂ ਵਿਚ ਜੁੜਨ ਵਾਸਤੇ) ਮੈਂ ਝਾਕਾ ਲਾਹ ਕੇ ਤੇਰੇ ਦਰ ਤੇ ਆ ਗਿਆ ਹਾਂ। ਹੇ ਗੁਰੂ! ਮੈਨੂੰ ਜ਼ਰੂਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਦਾਤ ਦੇਹ ॥੧॥ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ) ਤਾਰਨ ਵਾਲੇ ਹੇ ਗੁਰੂ! ਮੈਨੂੰ (ਇਹਨਾਂ ਲਹਿਰਾਂ ਵਿਚੋਂ) ਪਾਰ ਲੰਘਾ ਲੈ। ਸਦਾ ਕਾਇਮ ਰਹਿਣ ਵਾਲੇ ਅਤੇ ਸਰਬ-ਵਿਆਪਕ ਪਰਮਾਤਮਾ ਦੀ ਭਗਤੀ (ਦੀ ਦਾਤਿ) ਮੈਨੂੰ ਦੇਹ। ਮੈਂ ਤੈਥੋਂ ਸਦਕੇ ਜਾਂਦਾ ਹਾਂ ॥੧॥ ਰਹਾਉ॥