ਅੱਜ ਦਾ ਹੁਕਮਨਾਮਾ; ਬੁੱਧਵਾਰ, 27 ਮਾਘ (ਸੰਮਤ 553 ਨਾਨਕਸ਼ਾਹੀ)

by jaskamal

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

ਵਿਆਖਿਆ
ਹੇ ਭਾਈ! ਉਸ ਮਨੁੱਖ ਨੇ ਸਦਾ-ਥਿਰ ਹਰਿ-ਨਾਮ (ਦੀ) ਖੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦ ਤ੍ਰਿਸ਼ਨਾ ਵੱਲੋਂ) ਸ਼ਾਂਤੀ ਆ ਜਾਂਦੀ ਹੈ, ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ॥੧॥ ਹੇ ਭਾਈ! ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ! (ਕਿ) ਸਾਧ ਸੰਗਤ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ॥੧॥ ਰਹਾਉ॥