ਅੱਜ ਦਾ ਹੁਕਮਨਾਮਾ; ਬੁੱਧਵਾਰ, 6 ਮਾਘ (ਸੰਮਤ 553 ਨਾਨਕਸ਼ਾਹੀ)

by jaskamal

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਨ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈ, (ਮਾਲਕ ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥

More News

NRI Post
..
NRI Post
..
NRI Post
..