ਟੂਲਕਿਟ ਮਾਨਲਾ : ਅਦਾਲਤ ਨੇ ਦਿਸ਼ਾ ਰਵੀ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਸੋਮਵਾਰ ਨੂੰ, ਟੂਲਕਿਟ ਮਾਮਲੇ ਵਿੱਚ ਗ੍ਰਿਫਤਾਰ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਦੀ ਨਿਆਂਇਕ ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਉਸਨੂੰ ਪਟਿਆਲਾ ਹਾਊਸ ਕੋਰਟ ਦੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਡਾ. ਪੰਕਜ ਸ਼ਰਮਾ de ਅੱਗੇ ਪੇਸ਼ ਕੀਤਾ ਗਿਆ । ਇਸ ਦੌਰਾਨ, ਦਿੱਲੀ ਪੁਲਿਸ ਨੇ ਦਿਸ਼ਾ ਰਵੀ ਦਾ ਅਦਾਲਤ ਤੋਂ 5 ਦਿਨਾਂ ਦਾ ਰਿਮਾਂਡ ਮੰਗਿਆ, ਜਿਸ ਨੂੰ ਰੱਦ ਕਰਦਿਆਂ ਅਦਾਲਤ ਨੇ ਦਿਸ਼ਾ ਨੂੰ ਸਿਰਫ ਇੱਕ ਦਿਨ ਦੇ ਰਿਮਾਂਡ ‘ਤੇ ਭੇਜਣ ਦੇ ਆਦੇਸ਼ ਦਿੱਤੇ।

ਜਾਣਕਾਰੀ ਅਨੁਸਾਰ ਦਿਸ਼ਾ ਰਾਵੀ ਦੇ 5 ਦਿਨਾਂ ਪੁਲਿਸ ਰਿਮਾਂਡ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਹੇਠਲੀ ਅਦਾਲਤ ਨੇ ਉਸਨੂੰ 3 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਦਿਸ਼ਾ ਨੂੰ ਸ਼ਨੀਵਾਰ 13 ਫਰਵਰੀ ਨੂੰ ਬੰਗਲੁਰੂ ਤੋਂ ਦਿੱਲੀ ਪੁਲਿਸ ਦੇ ਸਾਈਬਰ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਦਿਸ਼ਾ 'ਤੇ ਦੇਸ਼ ਧ੍ਰੋਹ ਅਤੇ ਹੋਰ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਜਾਨਣਾ ਜਰੂਰੀ ਹੈ ਕਿ ਸ਼ਨੀਵਾਰ ਨੂੰ, ਦਿੱਲੀ ਪੁਲਿਸ ਨੇ ਦਿਸ਼ਾ ਰਵੀ ਦੀ ਜ਼ਮਾਨਤ ਪਟੀਸ਼ਨ ਖ਼ਿਲਾਫ਼ ਪਟਿਆਲਾ ਹਾਊਸ ਕੋਰਟ ਵਿੱਚ ਵਿਰੋਧ ਕਰਦਿਆਂ ਦੋਸ਼ ਲਾਇਆ ਕਿ ਉਹ ਖਾਲਿਸਤਾਨ ਸਮਰਥਕਾਂ ਨਾਲ ਇਹ ਦਸਤਾਵੇਜ਼ (ਟੂਲਕਿੱਟ) ਤਿਆਰ ਕਰ ਰਹੀ ਸੀ। ਇਸਦੇ ਨਾਲ , ਉਹ ਭਾਰਤ ਨੂੰ ਬਦਨਾਮ ਕਰਨ ਅਤੇ ਕਿਸਾਨੀ ਪ੍ਰਦਰਸ਼ਨਾਂ ਦੀ ਆੜ ਵਿੱਚ ਦੇਸ਼ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਇੱਕ ਵਿਸ਼ਵਵਿਆਪੀ ਸਾਜ਼ਿਸ਼ ਦਾ ਹਿੱਸਾ ਸੀ।