ਨਵੀਂ ਦਿੱਲੀ (ਦੇਵ ਇੰਦਰਜੀਤ)- ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਦਿੱਲੀ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਅੰਦਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇਹ ਪਰੇਡ 100 ਕਿਲੋਮੀਟਰ ਤੋਂ ਵੱਧ ਹੋਵੇਗੀ। ਇਸ ਮੌਕੇ ਕਿਸਾਨ 5 ਵੱਖ-ਵੱਖ ਰੂਟਾਂ ਤੋਂ ਪਰੇਡ ਕੱਢਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਅੰਦਰ ਸ਼ਾਂਤੀਪੂਰਨ ਤਰੀਕੇ ਨਾਲ ਦਾਖਲ ਹੋਣਗੇ ਅਤੇ ਟਰੈਕਟਰ ਪਰੇਡ ਕਰਨਗੇ। ਪਰੇਡ ਕਿਹੜੇ ਰੂਟ ‘ਤੇ ਹੋਵੇਗੀ, ਇਸ ਦਾ ਫੈਸਲਾ ਅਜੇ ਹੋਣਾ ਹੈ। ਰੂਟ ਦਾ ਫੈਸਲਾ ਭਲਕੇ ਹੋਵੇਗਾ। ਇਸ ਸਬੰਧੀ ਸਨਿੱਚਰਵਾਰ ਨੂੰ ਕਿਸਾਨ ਆਗੂਆਂ ਦੀ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿਚ ਹੋਏ ਫੈਸਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨ ਦਿੱਲੀ ਅੰਦਰ ਗਣਤੰਤਰ ਦਿਵਸ ਦੀ ਪਰੇਡ ਕਰੇਗਾ। ਇਹ ਸਹਿਮਤੀ 5 ਦੌਰ ਦੀ ਗੱਲਬਾਤ ਤੋਂ ਬਾਅਦ ਹੋਈ ਹੈ।

