ਮੱਥਾ ਟੇਕਣ ਜਾ ਰਹੇ ਟਰੈਕਟਰ-ਟਰਾਲੀ ਸਵਾਰ ਲੋਕਾਂ ਨੂੰ ਟਰਾਲੇ ਨੇ ਦਰੜਿਆ, 3 ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਵਿਖੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰੈਕਟਰ-ਟਰਾਲੀ ਨੂੰ ਟਰਾਲੇ ਨੇ ਟੱਕਰ ਮਾਰੀ ਦਿੱਤੀ ਹੈ। ਟਰਾਲੀ 'ਚ ਸਵਾਰ 3 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 13 ਵਿਅਕਤੀ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਅਨੁਸਾਰ ਬਰਗਾੜੀ ਨਜ਼ਦੀਕ ਪੈਂਦੇ ਪਿੰਡ ਗੂੰਧਰਾ ਜ਼ਿਲ੍ਹਾ ਫ਼ਰੀਦਕੋਟ ਦੇ ਨਿਵਾਸੀ 15 ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਰਵਾਨਾ ਹੋਏ। ਐੱਸ. ਐੱਮ. ਓ. ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਗੁਰਭੇਜ ਸਿੰਘ, ਮਨਪ੍ਰੀਤ ਸਿੰਘ 'ਤੇ ਕਾਲਾ ਨਿਵਾਸੀ ਪਿੰਡ ਗੂੰਧਰਾ ਦੀ ਮੌਤ ਹੋ ਗਈ ਹੈ, ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ ।