
ਲੁਧਿਆਣਾ (ਰਾਘਵ)- ਕ੍ਰਾਈਮ ਬ੍ਰਾਂਚ 1 ਦੀ ਪੁਲਸ ਟੀਮ ਨੇ ਥਾਣਾ ਸਲੇਮ ਟਾਬਰੀ ਦੇ ਗੁਰੂਹਰਰਾਏ ਨਗਰ ਵਿਚ ਇਕ ਨਸ਼ਾ ਤਸਕਰ ਨੂੰ 265 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਐਸ.ਐਚ.ਓ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਰਾਜੂ ਕਾਲੀਆ ਪੁੱਤਰ ਬੂਟਾ ਰਾਮ ਵਾਸੀ ਪਿੰਡ ਭਾਟੀਆ ਕਾਲੋਨੀ ਨੂੰ 265 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਦੋਸ਼ੀ ਖਿਲਾਫ ਥਾਣਾ ਸਲੇਮ ਟਾਬਰੀ ਵਿਖੇ ਐਨ.ਡੀ.ਪੀ.ਐਸ. . ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।