ਦਰਦਨਾਕ ਹਾਦਸਾ: ਝੁੱਗੀ ‘ਚ ਅੱਗ ਲੱਗਣ ਨਾਲ ਪਰਿਵਾਰ ਦੇ 7 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨੇੜੇ ਬਣੀ ਝੁੱਗੀ 'ਚ ਅਚਾਨਕ ਅੱਗ ਲੱਗ ਗਈ। ਹਾਦਸੇ ਸਮੇਂ ਝੁੱਗੀ ਅੰਦਰ ਇਕ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਇਕਦਮ ਝੁੱਗੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਆਪਣੀ ਜਾਨ ਬਚਾਉਣ ਦਾ ਮੌਕਾ ਤੱਕ ਨਹੀਂ ਮਿਲਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਥਾਣਾ ਟਿੱਬਾ ਦੀ ਪੁਲਿਸ ਮੌਕੇ 'ਤੇ ਪਹੁੰਚੀ। ਐੱਸ. ਐੱਚ. ਓ. ਟਿੱਬਾ ਇੰਸਪੈਕਟਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।