ਦਰਦਨਾਕ ਹਾਦਸਾ : ਭਿਆਨਕ ਹਾਦਸੇ ’ਚ ਵਿਅਕਤੀ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਮਾਲਸਰ ਅਧੀਨ ਪੈਂਦੇ ਪਿੰਡ ਬੰਬੀਹਾ ਭਾਈ ਦੇ ਭੱਠੇ ਕੋਲ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਕਾਰ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਮਾਲਸਰ ਨਿਵਾਸੀ ਅੰਮ੍ਰਿਤਪਾਲ ਸਿੰਘ ਪੁੱਤਰ ਬਿੱਕਰ ਸਿੰਘ ਆਪਣੇ ਪਰਿਵਾਰ ਸਮੇਤ ਕਾਰ ਰਾਹੀਂ ਬਠਿੰਡਾ ਤੋਂ ਸਮਾਲਸਰ ਆ ਰਹੇ ਸਨ ਤਾਂ ਬੰਬੀਹਾ ਭਾਈ ਦੇ ਭੱਠੇ ਕੋਲ ਉਨ੍ਹਾਂ ਦੀ ਕਾਰ ਦੀ ਕਿਸੇ ਅਣਪਛਾਤੇ ਤੂੜੀ ਵਾਲੇ ਟਰਾਲੇ ਨਾਲ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਣ ਅੰਮ੍ਰਿਤਪਾਲ ਦੀ ਮੌਕੇ ’ਤੇ ਹੀ ਗਲੇ ਦੀ ਮੇਨ ਨਸ ਕੱਟੇ ਜਾਣ ਕਾਰਣ ਮੌਤ ਹੋ ਗਈ । ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ।ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿਤੀ ਹੈ।

More News

NRI Post
..
NRI Post
..
NRI Post
..