ਦਰਦਨਾਕ ਹਾਦਸਾ : ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ ਉੜਮੁੜ 'ਚ ਪਿੰਡ ਮੂਨਕਾ ਨਜ਼ਦੀਕ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮੌਤ ਦਾ ਸ਼ਿਕਾਰ ਹੋਏ ਨੌਜਵਾਨ ਦੀ ਪਛਾਣ ਯੋਗੇਸ਼ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬੋਲੇਵਾਲ ਦੇ ਰੂਪ ਵਿਚ ਹੋਈ ਹੈ। ਨੌਜਵਾਨ ਰੇਲਗੱਡੀ ਦੀ ਲਪੇਟ 'ਚ ਕਿਹੜੇ ਹਾਲਾਤ ਵਿਚ ਆਇਆ ਇਸ ਦੀ ਫਿਲਹਾਲ ਜਾਣਕਾਰੀ ਨਹੀਂ ਮਿਲ ਸਕੀ ਹੈ। ਯੋਗੇਸ਼ ਅਜੇ ਕੁਆਰਾ ਸੀ ਅਤੇ ਟਾਂਡਾ ਹਰਸੀਪਿੰਡ ਰੋਡ 'ਤੇ ਏ. ਸੀ. ਰਿਪੇਅਰ ਦੀ ਦੁਕਾਨ ਕਰਦਾ ਸੀ।