ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ 2 ਵਿਅਕਤੀਆਂ ਦੀ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਨਸ਼ੇ ਦਾ ਕਹਿਣ ਜਿਵੇਂ-ਜਿਵੇਂ ਵੱਧਦਾ ਦਾ ਰਿਹਾ ਹੈ । ਜਾਣਕਾਰੀ ਅਨੁਸਾਰ ਥਾਣਾ ਮਜੀਠਾ ਦੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੇ ਮਾਮਲੇ 'ਚ ਅਣਪਛਾਤੇ ਉੱਤੇ ਮਾਮਲਾ ਦਰਜ ਕੀਤਾ ਹੈ। ਮਰਨ ਵਾਲੇ ਦੀ ਪਛਾਣ ਸਿਮਰਜੀਤ ਸਿੰਘ ਨਿਵਾਸੀ ਖਾਸਾ ਪੱਤੀ, ਮਜੀਠਾ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸਿਮਰਜੀਤ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਲੈਣ ਨਾਲ ਮੌਤ ਹੋਈ ਹੈ। ਇਸੇ ਤਰ੍ਹਾਂ ਥਾਣਾ ਕੱਥੂਨੰਗਲ ਦੀ ਪੁਲਿਸ ਨੇ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮਰਨ ਵਾਲੇ ਇਕ ਹੋਰ ਨੌਜਵਾਨ ਦੀ ਮੌਤ ਨੂੰ ਲੈ ਕੇ ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਕੀਤਾ ਹੈ। ਮਰਨ ਵਾਲੇ ਦੀ ਪਛਾਣ ਤਰਸੇਮ ਸਿੰਘ ਨਿਵਾਸੀ ਪਿੰਡ ਬਾਬੋਵਾਲ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।