ਦਰਦਨਾਕ ਖਬਰ : ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ, ਰੇਲਵੇ ਸਟੇਸ਼ਨ ਨੇੜੇ ਸੁੱਟੀ ਲਾਸ਼

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ 'ਚ ਅਣਪਛਾਤੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਕਾਤਲਾਂ ਨੇ ਉਸ ਦੀ ਲਾਸ਼ ਪਿੰਡ ਚਹੇੜੂ ਰੇਲਵੇ ਸਟੇਸ਼ਨ ਦੇ ਨੇੜੇ ਸੁੱਟ ਦਿੱਤੀ। ਕਤਲ ਦਾ ਸ਼ਿਕਾਰ ਹੋਏ ਨੌਜਵਾਨ ਦੀ ਉਮਰ 24-25 ਸਾਲ ਹੈ 'ਤੇ ਉਸ ਦੀ ਇਕ ਬਾਂਹ 'ਤੇ ਅੰਗਰੇਜ਼ੀ 'ਚ ਨਾਮ ਲਿਖੇ ਹੋਏ ਸ਼ਬਦਾਂ ਨਾਲ ਟੈਟੂ ਆਦਿ ਬਣੇ ਹੋਏ ਹਨ।

ਏ. ਐੱਸ. ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ 'ਤੇ ਇਸ ਦੀ ਪਛਾਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਝ ਜਾਪ ਰਿਹਾ ਹੈ ਕਿ ਨੌਜਵਾਨ ਦਾ ਬਹੁਤ ਹੀ ਬੇਰਹਿਮੀ ਨਾਲ ਕਤਲ ਕਿਸੇ ਹੋਰ ਥਾਂ 'ਤੇ ਕਰਕੇ ਕਾਤਲਾਂ ਨੇ ਉਸ ਦੀ ਲਾਸ਼ ਨੂੰ ਪਿੰਡ ਚਹੇੜੂ ਰੇਲਵੇ ਸਟੇਸ਼ਨ ਨੇੜੇ ਲਾਵਾਰਸ ਥਾਂ 'ਤੇ ਸੁੱਟਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ 'ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।