ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਪਤੀ ਨੂੰ ਦਿੱਤੀ ਦਰਦਨਾਕ ਮੌਤ

by jaskamal

ਨਿਊਜ਼ ਡੈਸਕ : ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ ਕਸਬਾ ਨਰਾਇਣਗੜ੍ਹ 'ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ 7 ਜਨਮਾਂ ਦਾ ਸਾਥ ਨਿਭਾਉਣ ਦਾ ਵਾਅਦਾ ਕਰਨ ਵਾਲੀ ਪਤਨੀ ਨੇ ਆਪਣੇ ਹੀ ਪਤੀ ਦਾ ਪੈਸੇ ਦੇ ਲਾਲਚ ਨੂੰ ਲੈ ਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਾਮਲਾ 5 ਅਪ੍ਰੈਲ 2022 ਦਾ ਹੈ, ਜਦੋਂ ਮਨਜੀਤ ਸਿੰਘ ਦਾ ਕਤਲ ਹੋਣ ਬਾਰੇ ਪਤਾ ਲੱਗਾ ਸੀ। ਪੁਲਸ ਨੇ ਮਾਮਲਾ ਦਰਜ ਕਰ ਇਸ ਦੀ ਤਫਤੀਸ਼ ਕਰਨੀ ਸ਼ੁਰੂ ਕਰ ਦਿੱਤੀ ਸੀ

ਪੁਲਸ ਜਾਂਚ ’ਚ ਪਤਾ ਲੱਗਾ ਕਿ ਮਨਜੀਤ ਸਿੰਘ ਦੀ ਪਤਨੀ ਨੇ ਹੀ ਮਨਜੀਤ ਸਿੰਘ ਦਾ ਕਤਲ ਕੀਤਾ ਹੈ ਅਤੇ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਅਧਿਕਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਲਈ ਉਨ੍ਹਾਂ ਨੂੰ ਕਾਫੀ ਸਮਾਂ ਲੱਗਾ। ਉਨ੍ਹਾਂ ਕਿਹਾ ਕਿ ਮਨਜੀਤ ਸਿੰਘ ਵੱਖ-ਵੱਖ ਬੀਮਾਰੀਆਂ ਤੋਂ ਪਿਛਲੇ ਲੰਬੇ ਸਮੇਂ ਤੋਂ ਪੀੜਤ ਸੀ, ਜਿਸ ਕਰਕੇ ਉਸ ਦੀ ਪਤਨੀ ਉਸ ਤੋਂ ਅੱਕ ਚੁੱਕੀ ਸੀ।