ਕਪੂਰਥਲਾ ਵਾਸੀਆਂ ਨੇ ਪੁਲਵਾਮਾ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ

by mediateam
ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸ਼ਹੀਦ ਹੋਏ ਸੀ. ਆਰ. ਪੀ. ਐਫ ਦੇ 42 ਬਹਾਦਰ ਸੂਰਬੀਰਾਂ ਨੂੰ ਸ਼ਹਿਰ ਦੀਆਂ ਧਾਰਮਿਕ, ਸਮਾਜਿਕ ਤੇ ਦਰਦਮੰਦ ਸੰਸਥਾਵਾਂ ਨੇ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ। ਵੱਖ-ਵੰਖ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਸਮੂਹਿਕ ਤੌਰ 'ਤੇ ਮਾਲ ਰੋਡ ਤੋਂ ਆਰੰਭ ਕਰ ਕੇ ਸ਼ਹੀਦ ਭਗਤ ਸਿੰਘ ਚੌਕ, ਸਦਰ ਬਾਜ਼ਾਰ ਤੋਂ ਹੁੰਦਿਆਂ ਜਲੌਅ ਖਾਨਾ ਚੌਕ ਤੱਕ ਕੈਂਡਲ ਮਾਰਚ ਕੱਢਿਆ ਗਿਆ। ਸ਼ਹੀਦੀ ਸਮਾਰਕ ਸ਼ਹੀਦ ਮੋਹਿੰਦਰਰਾਜ ਦੇ ਬੁੱਤ 'ਤੇ ਜਾ ਕੇ ਵੱਖ-ਵੱਖ ਆਗੂਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜ ਸੇਵਕ ਗੁਰਮੁਖ ਸਿੰਘ ਢੋਡ, ਗੁਰਬਚਨ ਸਿੰਘ ਬੰਗੜ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਬਲਵੰਤ ਸਿੰਘ ਬੱਲ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਹਰਦੇਵ ਸਿੰਘ ਖਾਨੋਵਾਲ, ਰਮੇਸ਼ ਮਹਿਰਾ, ਕਰਨ ਮਹਾਜਨ, ਜੱਗ ਦੱਤ ਐਰੀ, ਸੰਜੀਵ ਬਜਾਜ, ਚੰਦਰ ਮੋਹਨ ਭੋਲਾ, ਲਾਲੀ ਭਾਸਕਰ, ਰਿੰਕੂ ਕਾਲੀਆ, ਜਥੇਦਾਰ ਸੁਖਜਿੰਦਰ ਸਿੰਘ ਬੱਬਰ, ਸੁਰਜੀਤ ਸਿੰਘ ਵਿੱਕੀ, ਸੁਖਦੇਵ ਸਿੰਘ ਰਿੰਕੂ, ਮੈਡਮ ਪਰਵੀਨ ਕੁਮਾਰੀ, ਸੁਖਵਿੰਦਰ ਸਿੰਘ ਕਾਲਾ, ਤਰਵਿੰਦਰ ਮੋਹਨ ਸਿੰਘ ਭਾਟੀਆ, ਜਸਪਾਲ ਸਿੰਘ ਖੁਰਾਣਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।