ਪਤੀ ਤੋਂ ਪ੍ਰੇਸ਼ਾਨ ਹੋ ਵਿਆਹੁਤਾ ਨੇ ਕੀਤੀ ਜਿੰਦਗੀ ਖ਼ਤਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਪਤੀ ਤੋਂ ਪ੍ਰੇਸ਼ਾਨ ਹੋ ਕੇ ਵਿਆਹੁਤਾ ਨੇ ਆਪਣੀ ਜਿੰਦਗੀ ਖ਼ਤਮ ਕਰ ਲਈ। ਪੁਲਿਸ ਨੇ ਮ੍ਰਿਤਕਾ ਕਿਰਨਦੀਪ ਕੌਰ ਦੇ ਭਰਾ ਰਮਨਦੀਪ ਦੀ ਸ਼ਿਕਾਇਤ 'ਤੇ ਸੁਰਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਮਨਦੀਪ ਸਿੰਘ ਨੇ ਦੱਸਿਆ ਕਿ 2021 'ਚ ਉਸ ਦੀ ਭੈਣ ਕਿਰਨਦੀਪ ਕੌਰ ਦਾ ਵਿਆਹ ਢਾਬਾ ਚਲਾਉਣ ਵਾਲੇ ਸੁਰਿੰਦਰ ਸਿੰਘ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇ ਬਾਅਦ ਹੀ ਸੁਰਿੰਦਰ ਕਿਰਨਦੀਪ ਨੂੰ ਪ੍ਰੇਸ਼ਾਨ ਕਰਨ ਲੱਗ ਪਿਆ । ਕੁਝ ਸਮੇ ਬਾਅਦ ਸੁਰਿੰਦਰ ਸਿੰਘ ਨੇ ਘਰ ਆਉਣਾ ਬੰਦ ਕਰ ਦਿੱਤਾ । ਦੋਸ਼ੀ ਨੇ ਉਸ ਦੀ ਭੈਣ ਨੂੰ ਇਨ੍ਹਾਂ ਪ੍ਰੇਸ਼ਾਨ ਕਰ ਦਿੱਤਾ ਕਿ ਅੱਜ ਉਸ ਨੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਕਬਜ਼ੇ 'ਚ ਲੈ ਕੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।