ਸਹੁਰੇ ਪਰਿਵਾਰ ਤੋਂ ਪ੍ਰੇਸ਼ਾਨ ਹੋ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ 25 ਸਾਲਾ ਵਿਆਹੁਤਾ ਨੇ ਸਹੁਰੇ ਪਰਿਵਾਰ ਤੋਂ ਤੰਗ ਪ੍ਰੇਸ਼ਾਨ ਹੋ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਗੁਰਵਿੰਦਰ ਕੌਰ ਦੀ ਮਾਂ ਨੇ ਦੱਸਿਆ ਕਿ ਸਾਲ 2022 'ਚ ਉਨ੍ਹਾਂ ਦੀ ਧੀ ਗੁਰਵਿੰਦਰ ਦਾ ਵਿਆਹ ਮਨਿਦੰਰ ਸਿੰਘ ਨਾਲ ਹੋਇਆ ਸੀ । ਵਿਆਹ ਤੋਂ ਕੁਝ ਮਹੀਨਿਆਂ ਬਾਅਦ ਹੀ ਉਸ ਦੇ ਸਹੁਰੇ ਪਰਿਵਾਰ ਨੇ ਉਸ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਸੀ। ਜਿਸ ਤੋਂ ਤੰਗ ਹੀ ਕੇ ਅੱਜ ਗੁਰਵਿੰਦਰ ਨੇ ਖ਼ੁਦਕੁਸ਼ੀ ਕਰ ਲਈ। ਗੁਰਵਿੰਦਰ ਕੌਰ ਨੇ ਮਰਨ ਤੋਂ ਪਹਿਲਾਂ ਇੱਕ ਵੀਡੀਓ ਵੀ ਬਣਾਈ ਸੀ। ਵੀਡੀਓ 'ਚ ਉਸ ਨੇ ਆਪਣੇ ਪਤੀ ਤੇ ਸਹੁਰੇ ਪਰਿਵਾਰ ਤੇ ਤੰਗ ਕਰਨ ਦੇ ਦੋਸ਼ ਲਗਾਏ ਹਨ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।