ਗੌਤੇਂਗ (ਨੇਹਾ): ਦੱਖਣੀ ਅਫਰੀਕਾ ਦੇ ਗੌਤੇਂਗ ਸੂਬੇ ਵਿਚ ਸੋਮਵਾਰ ਸਵੇਰੇ ਇਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਸਕੂਲ ਜਾ ਰਹੇ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਮਿੰਨੀ ਬੱਸ ਅਤੇ ਟਰੱਕ ਵਿਚਾਲੇ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਘੱਟੋ-ਘੱਟ 13 ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ ਅਤੇ ਕਈ ਪਰਿਵਾਰ ਡੂੰਘੇ ਸਦਮੇ ਵਿੱਚ ਹਨ।
ਇਹ ਹਾਦਸਾ ਦੇਸ਼ ਦੇ ਗੌਤੇਂਗ ਸੂਬੇ, ਜੋਹਾਨਸਬਰਗ ਦੇ ਦੱਖਣ-ਪੱਛਮੀ ਇਲਾਕੇ 'ਚ ਸਵੇਰੇ ਕਰੀਬ 7 ਵਜੇ ਵਾਪਰਿਆ। ਮੁੱਢਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਮਿੰਨੀ ਬੱਸ ਬੱਚਿਆਂ ਨੂੰ ਵੱਖ-ਵੱਖ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਛੱਡਣ ਜਾ ਰਹੀ ਸੀ। ਇਸ ਦੌਰਾਨ ਉਸ ਦੀ ਤੇਜ਼ ਰਫਤਾਰ ਟਰੱਕ ਨਾਲ ਸਿੱਧੀ ਟੱਕਰ ਹੋ ਗਈ।



