ਟਰੰਪ ਨੇ ਟਰੂਡੋ ਕੀਤਾ ਫੋਨ, ਕਿਹਾ ਅਸੀਂ ਤੁਹਾਡੇ ਨਾਲ ਹਾਂ

by

ਓਂਟਾਰੀਓ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨ ਵਿਚ ਹਿਰਾਸਤ ਵਿਚ ਲਏ ਗਏ ਕੈਨੇਡਾ ਦੇ ਨਾਗਰਿਕਾਂ ਨੂੰ ਰਿਹਾਅ ਕਰਾਉਣ ਲਈ ਸਮਰਥਨ ਦਿੱਤਾ ਹੈ। ਟਰੰਪ ਨੇ ਕੈਨੇਡੀਅਨ ਨਾਗਰਿਕਾਂ ਨੂੰ ਰਿਹਾਅ ਕਰਾਉਣ ਦੀਆਂ ਕੋਸ਼ਿਸ਼ਾਂ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਵ੍ਹਾਈਟ ਹਾਊਸ ਨੇ ਵੀਰਵਾਰ ਨੂੰ ਇਕ ਪ੍ਰੈੱਸ ਬਿਆਨ ਜਾਰੀ ਕਰ ਕੇ ਦੱਸਿਆ ਕਿ ਟਰੰਪ ਨੇ ਟਰੂਡੋ ਨੂੰ ਫੋਨ ਕਰ ਕੇ ਕਿਹਾ ਕਿ ਕੈਨੇਡਾ ਦੇ ਨਾਗਰਿਕਾਂ ਦੀ ਰਿਹਾਈ ਨੂੰ ਲੈ ਕੇ ਅਮਰੀਕਾ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਟਰੰਪ ਨੇ ਇਹ ਵੀ ਕਿਹਾ ਕਿ ਚੀਨ ਵਿਚ ਹਿਰਾਸਤ ਵਿਚ ਲਏ ਗਏ ਉਨ੍ਹਾਂ ਦੇ ਨਾਗਰਿਕਾਂ ਨਾਲ ਬਿਹਤਰ ਵਿਵਹਾਰ ਅਤੇ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਅਮਰੀਕਾ ਵਚਨਬੱਧ ਹੈ।

More News

NRI Post
..
NRI Post
..
NRI Post
..