BIG NEWS – ਟਰੰਪ ਹਾਰੇ! ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣੇ ਜੋਅ ਬਾਈਡੇਨ

by vikramsehajpal

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ ਜੋਅ ਬਾਈਡੇਨ ਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕਾ ਦੀ ਨਵੀਂ ਉਪ-ਰਾਸ਼ਟਰਪਤੀ ਹੋਵੇਗੀ। ਦੱਸ ਦਈਏ ਕਿ ਰਾਸ਼ਟਰਪਤੀ ਬਣਨ ਲਈ ਇਲੈਕਟ੍ਰੋਲ ਕਾਲਜ ਵੋਟਾਂ ਦਾ 270 ਅੰਕੜਾ ਜ਼ਰੂਰੀ ਸੀ, ਜਦੋਂ ਕਿ ਬਾਈਡੇਨ 284 ਇਲੈਕਟ੍ਰੋਲ ਵੋਟਾਂ ਨਾਲ ਜੇਤੂ ਕਰਾਰ ਹੋਏ ਹਨ।

ਉੱਥੇ ਹੀ, ਸਾਬਕਾ ਰਾਸ਼ਟਰਪਤੀ ਟਰੰਪ ਸਿਰਫ 214 ਇਲੈਕਟ੍ਰੋਲ ਵੋਟਾਂ 'ਤੇ ਸਿਮਟ ਗਏ ਹਨ। ਗੌਰਤਲਬ ਹੈ 77 ਸਾਲਾ ਜੋਅ ਬਾਈਡੇਨ ਤਕਰੀਬਨ 50 ਸਾਲ ਤੋਂ ਅਮਰੀਕਾ ਦੀ ਰਾਜਨੀਤੀ ਵਿਚ ਸਰਗਰਮ ਨੇ। ਉਹ ਓਬਾਮਾ ਪ੍ਰਸ਼ਾਸਨ ਵਿਚ ਉਪ ਰਾਸ਼ਟਰਪਤੀ ਰਹੇ ਹਨ।