ਵਾਸ਼ਿੰਗਟਨ / ਨਵੀਂ ਦਿੱਲੀ , 23 ਮਾਰਚ ( NRI MEDIA )
ਭਾਰਤ ਅਤੇ ਅਮਰੀਕਾ ਦੇ ਰਿਸ਼ਤਿਆਂ ਉੱਤੇ ਟਰੰਪ ਪ੍ਰਸ਼ਾਸਨ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ , ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਭਾਰਤ ਅਤੇ ਅਮਰੀਕਾ ਵਿੱਚ ਰਿਸ਼ਤੇ ਬਿਹਤਰ ਹੋਏ ਹਨ , ਇਕ ਸੀਨੀਅਰ ਅਮਰੀਕੀ ਅਧਿਕਾਰੀ ਦੇ ਅਨੁਸਾਰ ਦਿੱਲੀ ਵਿੱਚ ਪਿਛਲੇ ਸਾਲ ਸਤੰਬਰ ਵਿੱਚ ਹੋਈ ਦੋਵੇਂ ਦੇਸ਼ਾਂ ਦੀ ਟੂ ਪਲੱਸ ਟੂ ਵਾਰਤਾ ਦੇ ਨਾਲ ਰਿਸ਼ਤਿਆਂ ਨੂੰ ਅੱਗੇ ਲਿਜਾਣ ਵਿੱਚ ਬਹੁਤ ਮਦਦ ਮਿਲੀ ਹੈ , ਟਰੰਪ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਸੰਬੰਧਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਵੀ ਜਤਾਈ ਹੈ |
ਅਮਰੀਕੀ ਅਧਿਕਾਰੀ ਤੋਂ ਮੋਦੀ ਸਰਕਾਰ ਦੀ ਪੰਜ ਸਾਲਾਂ ਦੇ ਕਾਰਜਕਾਲ ਅਤੇ ਵਿਦੇਸ਼ ਚ ਗੋਖਲੇ ਦੇ ਅਮਰੀਕੀ ਦੌਰੇ ਬਾਰੇ ਸਵਾਲ ਪੁੱਛਿਆ ਗਿਆ ਸੀ ਇਸ ਤੇ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਮੋਦੀ ਦੇ ਸੱਤਾ ਸੰਭਾਲਣ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਸੁਧਾਰ ਆਇਆ ਹੈ ਪ੍ਰਧਾਨ ਮੰਤਰੀ ਮੋਦੀ ਨੇ ਜੂਨ 2017 ਵਿੱਚ ਵ੍ਹਾਈਟ ਹਾਊਸ ਦਾ ਦੌਰਾ ਕੀਤਾ ਸੀ |
ਅਮਰੀਕੀ ਅਧਿਕਾਰੀ ਨੇ ਕਿਹਾ ਕਿ ਅਮਰੀਕਾ ਚਾਹੁੰਦਾ ਹੈ ਕਿ ਭਾਰਤ ਦੇ ਨਾਲ ਉਨ੍ਹਾਂ ਦੇ ਰਿਸ਼ਤੇ ਇਸੇ ਤਰ੍ਹਾਂ ਹੀ ਮਜ਼ਬੂਤ ਹੁੰਦੇ ਰਹਿਣ , ਦੁਨੀਆ ਦੀ ਬਿਹਤਰੀ ਲਈ ਅਮਰੀਕਾ ਭਾਰਤ ਪ੍ਰਸ਼ਾਂਤ ਖੇਤਰ ਵਿੱਚ ਸਹਿਯੋਗ ਕਰਨਾ ਚਾਹੁੰਦਾ ਹੈ , ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਭਾਰਤੀ ਵਿਦੇਸ਼ ਸਚਿਵ ਦੀ ਇਹ ਯਾਤਰਾ ਮੀਲ ਦਾ ਪੱਥਰ ਸਾਬਤ ਹੋਵੇਗੀ ਗੋਖਲੇ ਨੇ ਅਮਰੀਕਾ ਵਿੱਚ ਵਿਦੇਸ਼ ਮੰਤਰੀ ਮਾਈਕ ਪਾਪੀਓ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨਾਲ ਵੀ ਮੁਲਾਕਾਤ ਕੀਤੀ ਹੈ |
ਟਰੰਪ ਪ੍ਰਸ਼ਾਸਨ ਦੇ ਅਨੁਸਾਰ ਪਿਛਲੇ ਹਫਤੇ ਤਿੰਨ ਦਿਨ ਦੀ ਯਾਤਰਾ ਵਿੱਚ ਭਾਰਤੀ ਵਿਦੇਸ਼ ਮੰਤਰਾਲੇ ਦੇ ਸਕੱਤਰ ਗੋਖਲੇ ਨੇ ਵਿਦੇਸ਼ ਮੰਤਰਾਲੇ ਅਤੇ ਰੱਖਿਆ ਮੰਤਰਾਲੇ ਦੇ ਅਧਿਕਾਰੀਆਂ ਨਾਲ ਕੂਟਨੀਤਿਕ ਸਹਿਯੋਗ ਬਾਰੇ ਚਰਚਾ ਕੀਤੀ ਸੀ ਇਸ ਦੌਰਾਨ ਵੱਡੇ ਪੱਧਰ ਤੇ ਦੁਵੱਲੇ ਸਬੰਧਾਂ ਬਾਰੇ ਵੀ ਗੱਲਬਾਤ ਹੋਈ , ਇਸ ਤੋਂ ਇਲਾਵਾ ਭਾਰਤ ਦੇ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਨਾਲ ਸਬੰਧਾਂ ਉੱਤੇ ਵੀ ਵੱਡੇ ਪੱਧਰ ਦੀ ਚਰਚਾ ਹੋਈ ਹੈ |



