ਰਾਜ ਸਭਾ ਦੇ ਮੁਅੱਤਲ 12 ਮੈਂਬਰ ਸੰਸਦ ਭਵਨ ਕੰਪਲੈਕਸ ’ਚ ਧਰਨੇ ’ਤੇ ਬੈਠੇ

by jaskamal

ਨਿਊਜ਼ ਡੈਸਕ : ਰਾਜ ਸਭਾ 'ਚੋਂ ਸਰਦ ਰੁੱਤ ਇਜਲਾਸ ਦੇ ਬਾਕੀ ਸਮੇਂ ਲਈ 12 ਮੈਂਬਰਾਂ ਨੂੰ ਮੁਅੱਤਲ ਕਰਨ ਖ਼ਿਲਾਫ਼ ਅੱਜ ਵਿਰੋਧੀ ਧਿਰ ਦੇ ਮੈਂਬਰ ਸੰਸਦ ਭਵਨ 'ਚ ਧਰਨੇ ’ਤੇ ਬੈਠ ਗਏ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਮੁਅੱਤਲੀ ਵਾਪਸ ਲੈਣ ਤਕ ਵਿਰੋਧ ਪ੍ਰਦਰਸ਼ਨ ਜਾਰੀ ਰੱਖਣਗੇ। ਸੋਮਵਾਰ ਤੋਂ ਸ਼ੁਰੂ ਹੋਏ ਸੰਸਦ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ 12 ਮੈਂਬਰਾਂ ਨੂੰ ਬਾਕੀ ਰਹਿੰਦੇ ਸੈਸ਼ਨ ਲਈ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। 

ਮੁਅੱਤਲ ਕੀਤੇ ਮੈਂਬਰਾਂ 'ਚ ਸੀਪੀਆਈ-ਐੱਮ ਦੇ ਇਲਾਮਾਰਮ ਕਰੀਮ, ਕਾਂਗਰਸ ਦੀ ਫੂਲੋਂ ਦੇਵੀ ਨੇਤਾਮ, ਛਾਇਆ ਵਰਮਾ, ਰਿਪੁਨ ਬੋਰਾ, ਰਾਜਮਨੀ ਪਟੇਲ, ਸਈਦ ਨਾਸਿਰ ਹੁਸੈਨ, ਅਖਿਲੇਸ਼ ਪ੍ਰਤਾਪ ਸਿੰਘ, ਤ੍ਰਿਣਮੂਲ ਦੀ ਡੋਲਾ ਸੇਨ, ਸ਼ਾਂਤਾ ਛੇਤਰੀ, ਸ਼ਿਵ ਸੈਨਾ ਦੀ ਪ੍ਰਿਅੰਕਾ ਚਤੁਰਵੇਦੀ, ਅਨਿਲ ਦੇਸਾਈ ਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਵਿਨੈ ਵਿਸ਼ਵਾਮ ਸ਼ਾਮਲ ਹਨ। ਇਹ ਸੰਸਦ ਮੈਂਬਰ ਬੁੱਧਵਾਰ ਨੂੰ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਧਰਨੇ 'ਤੇ ਬੈਠ ਗਏ। ਉਨ੍ਹਾਂ ਕਿਹਾ ਕਿ ਜਦੋਂ ਤਕ ਮੁਅੱਤਲੀ ਵਾਪਸ ਨਹੀਂ ਲਈ ਜਾਂਦੀ ਧਰਨਾ ਜਾਰੀ ਰਹੇਗਾ।