ਦਿੱਲੀ ਹਿੰਸਾ :ਜੰਮੂ ਤੋਂ ਕੀਤੇ 2 ਸਿੱਖ ਗਿਰਫ਼ਤਾਰ

by vikramsehajpal

ਦਿੱਲੀ(ਦੇਵ ਇੰਦਰਜੀਤ) :ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਨੇ ਦਸਿਆ ਕਿ ਜਸਪ੍ਰੀਤ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ। ਉਹ ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜ੍ਹਿਆ ਵੀ ਸੀ।

ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਹੋਰ ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਵੱਲੋਂ ਇਹਨਾਂ ਸਿੱਖ ਨੌਜਵਾਨਾਂ ਨੂੰ ਮੋਸਟ ਵਾਂਟੇਡ ਦੱਸ ਕੇ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੰਮੂ-ਕਸ਼ਮੀਰ ਯੂਨਾਈਟਿਡ ਫਾਰਮਰਜ਼ ਫਰੰਟ ਦਾ ਪ੍ਰਧਾਨ ਮਹਿੰਦਰ ਸਿੰਘ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿਚ ਜੰਮੂ ਤੋਂ ਹਿਰਾਸਤ ਵਿਚ ਆਇਆ ਪਹਿਲਾ ਵਿਅਕਤੀ ਹੈ।ਉਹ ਜੰਮੂ ਸ਼ਹਿਰ ਦੇ ਚੱਠਾ ਦਾ ਵਸਨੀਕ ਹੈ। ਮਹਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਉਸਨੂੰ ਨਿਰਦੋਸ਼ ਦੱਸਿਆ ਅਤੇ ਤੁਰੰਤ ਰਿਹਾਈ ਦੀ ਮੰਗ ਕੀਤੀ। ਪੁਲਿਸ ਸੂਤਰਾਂ ਅਨੁਸਾਰ ਮਹਿੰਦਰ ਸਿੰਘ 26 ਜਨਵਰੀ ਤੋਂ ਪਹਿਲਾਂ ਹੀ ਦਿੱਲੀ ਆਇਆ ਸੀ ਅਤੇ ਦਿੱਲੀ ਹਿੰਸਾ ਵਿੱਚ ਸ਼ਾਮਲ ਸੀ।