ਅੰਮ੍ਰਿਤਸਰ ‘ਚ 2 ਸ਼ੱਕੀ ਖਾਲਿਸਤਾਨੀ ਅੱਤਵਾਦੀ ਗ੍ਰਿਫ਼ਤਾਰ

by mediateam

ਅੰਮ੍ਰਿਤਸਰ (ਵਿਕਰਮ ਸਹਿਜਪਾਲ) : 6 ਜੂਨ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਹਾਈ ਅਲਰਟ ਹੈ ਜਿਸ ਦੇ ਚੱਲਦਿਆ ਅੰਮ੍ਰਿਤਸਰ ਸਟੇਟ ਅਪ੍ਰੇਸ਼ਨ ਸੈੱਲ ਵਲੋਂ 2 ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਸ਼ੱਕੀ ਮੁਲਜ਼ਮ ਨੂੰ ਅੱਜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮੁਲਜ਼ਮਾਂ ਦੀ ਪਛਾਣ ਬਲਬੀਰ ਸਿੰਘ ਤੇ ਗੁਰਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਵਲੋਂ 8 ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ। 


ਮਿਲੀ ਜਾਣਕਾਰੀ ਮੁਤਾਬਕ ਇਹ ਚਾਰ ਸ਼ੱਕੀ ਵਿਅਕਤੀ ਹਨ, ਜਿਨ੍ਹਾਂ ਵਿੱਚੋ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ 2 ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ 2 ਪਿਸਤੌਲਾਂ ਫੜ੍ਹੀਆਂ ਗਈਆਂ ਹਨ ਤੇ ਇਹ ਇਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਪੰਜਾਬ ਵਿੱਚ ਘੁੰਮ ਰਹੇ ਸਨ।