ਸਲਮਾਨ ਖ਼ਾਨ ਦੇ ਫਾਰਮ ਹਾਊਸ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਦੋ ਨੌਜਵਾਨ ਗ੍ਰਿਫ਼*ਤਾਰ, ਫਰਜ਼ੀ ID ਬਰਾਮਦ

by jagjeetkaur

ਅੱਜ (8 ਜਨਵਰੀ) ਦੋ ਸ਼ੱਕੀ ਨੌਜਵਾਨਾਂ ਨੇ ਪਨਵੇਲ ਸਥਿਤ ਸਲਮਾਨ ਖਾਨ ਦੇ ਫਾਰਮ ਹਾਊਸ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਇਸ ਤੋਂ ਪਹਿਲਾਂ ਕਿ ਉਹ ਦੋਵੇਂ ਫਾਰਮ ਹਾਊਸ 'ਚ ਦਾਖਲ ਹੁੰਦੇ, ਉਨ੍ਹਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਉਨ੍ਹਾਂ ਕੋਲੋਂ ਫਰਜ਼ੀ ਆਈਡੀ ਬਰਾਮਦ ਹੋਈ ਹੈ। ਦੋਵੇਂ ਖੁਦ ਨੂੰ ਸਲਮਾਨ ਖਾਨ ਦੇ ਪ੍ਰਸ਼ੰਸਕ ਦੱਸ ਰਹੇ ਹਨ। ਪਿਛਲੇ ਕੁਝ ਮਹੀਨਿਆਂ 'ਚ ਲਾਰੇਂਸ ਗੈਂਗ ਨੇ ਕਈ ਵਾਰ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਅਜਿਹੇ 'ਚ ਪੁਲਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।